ਅੰਮ੍ਰਿਤਪਾਲ ਸਿੰਘ ਦੇ ਸਾਥੀ ਭਾਈ ਹਰਮੇਲ ਸਿੰਘ ਜੋਧੇ ਇਕ ਦਿਨਾਂ ਪੈਰੋਲ 'ਤੇ ਹੋਏ ਰਿਹਾਅ
ਬਾਬਾ ਬਕਾਲਾ ਸਾਹਿਬ, 2 ਅਪ੍ਰੈੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ (ਯੂਥ ਵਿੰਗ) ਭਾਈ ਹਰਮੇਲ ਸਿੰਘ ਜੋਧੇ, ਜੋ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਫੜੋ-ਫੜਾਈ ਦੌਰਾਨ 23 ਮਾਰਚ 2023 ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਸਨ ਅਤੇ ਇਸ ਵੇਲੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਨਜ਼ਰਬੰਦ ਸਨ, ਨੂੰ ਅੱਜ ਇਕ ਦਿਨਾ ਪੈਰੋਲ 'ਤੇ ਰਿਹਾਅ ਕੀਤਾ ਗਿਆ ਜੋ ਕਿ ਆਪਣੀ ਭਤੀਜੀ ਦੇ ਵਿਆਹ 'ਚ ਸ਼ਾਮਿਲ ਹੋਏ। ਉਨ੍ਹਾਂ ਸਮੂਹ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਉਹ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਅਤੇ ਪੰਥਕ ਉਮੀਦਵਾਰਾਂ ਨੂੰ ਭਾਰੀ ਲੀਡ ਨਾਲ ਜਿਤਾਉਣ।