ਅਰੁਣਾਚਲ ਭਾਰਤ ਦਾ ਹਿੱਸਾ ਹੈ ਅਤੇ ਇਹ ਤੱਥ ਨਹੀਂ ਬਦਲੇਗਾ: ਚੀਨ ਨੇ ਸਥਾਨਾਂ ਦੇ ਨਾਂਅ ਬਦਲਣ 'ਤੇ ਸਾਬਕਾ ਵਿਦੇਸ਼ ਸਕੱਤਰ ਸ਼੍ਰਿੰਗਲਾ
ਨਵੀਂ ਦਿੱਲੀ, 2 ਅਪ੍ਰੈਲ (ਏਜੰਸੀ)-ਅਰੁਣਾਚਲ ਪ੍ਰਦੇਸ਼ 'ਤੇ ਚੀਨ ਦੇ ਦਾਅਵੇ ਨੂੰ ਰੱਦ ਕਰਦਿਆਂ ਸਾਬਕਾ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਹੈ ਕਿ ਉੱਤਰ-ਪੂਰਬੀ ਸੂਬਾ ਹਮੇਸ਼ਾ ਭਾਰਤ ਦਾ ਹਿੱਸਾ ਰਹੇਗਾ ਅਤੇ ਬੀਜਿੰਗ ਵਲੋਂ ਹਰ ਤਰ੍ਹਾਂ ਦੀਆਂ ਚਾਲਾਂ ਚੱਲਣ ਦੇ ਬਾਵਜੂਦ ਇਹ ਤੱਥ ਨਹੀਂ ਬਦਲੇਗਾ। ਏਐਨਆਈ ਨਾਲ ਇਕ ਇੰਟਰਵਿਊ ਵਿੱਚ, ਸ਼੍ਰਿੰਗਲਾ ਨੇ ਕਿਹਾ ਹੈ ਕਿ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਚੀਨ ਦੀਆਂ ਕਾਰਵਾਈਆਂ ਦਾ ਢੁਕਵਾਂ ਜਵਾਬ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਬੀਜਿੰਗ ਦੀਆਂ ਇਨ੍ਹਾਂ ਕਾਰਵਾਈਆਂ ਦਾ ਕੋਈ ਅਸਰ ਨਹੀਂ ਹੋਣ ਦੇਵਾਂਗੇ ਅਤੇ ਇਹ ਸਾਰੇ ਖੇਤਰ ਭਾਰਤ ਦਾ ਹਿੱਸਾ ਰਹਿਣਗੇ।