ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਔਜਲਾ ਹੋਏ ਦਰਬਾਰ ਸਾਹਿਬ ਨਤਮਸਤਕ
ਅੰਮ੍ਰਿਤਸਰ, 17 ਅਪ੍ਰੈਲ (ਰੇਸ਼ਮ ਸਿੰਘ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣੀ ਜਿੱਤ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਸ. ਔਜਲਾ ਕਾਂਗਰਸ ਵਲੋਂ ਤੀਜੀ ਵਾਰ ਚੋਣ ਮੈਦਾਨ ’ਚ ਹਨ ਅਤੇ ਉਹ ਦੋ ਵਾਰ ਇਥੋਂ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ।