ਰਾਜਧਾਨੀ ਵਿਚ ਘੱਟੋ ਘੱਟ ਤਾਪਮਾਨ 20 ਡਿਗਰੀ ਕੀਤਾ ਗਿਆ ਰਿਕਾਰਡ
ਨਵੀਂ ਦਿੱਲੀ, 17 ਅਪ੍ਰੈਲ- ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਦਿੱਲੀ ਵਿਚ ਅੱਜ ਘੱਟੋ-ਘੱਟ ਤਾਪਮਾਨ 20.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਔਸਤ ਨਾਲੋਂ ਇਕ ਡਿਗਰੀ ਘੱਟ ਹੈ। ਸਵੇਰੇ 8:30 ਵਜੇ ਨਮੀ 59 ਫੀਸਦੀ ਦਰਜ ਕੀਤੀ ਗਈ। ਆਈ.ਐਮ.ਡੀ. ਨੇ ਦਿਨ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਰਾਸ਼ਟਰੀ ਰਾਜਧਾਨੀ ਵਿਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।