JALANDHAR WEATHER

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੰਦੌਰ ਵਿਖੇ ਸਿੰਧੀ ਸਮਾਜ ਦੇ ਆਗੂਆਂ, ਸਥਾਨਕ ਸਿੱਖਾਂ ਤੇ ਸਿੰਧੀ ਸੰਗਤਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)- ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ਵਿਚੋਂ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋ ਦਿਨਾਂ ਦੇ ਦੌਰੇ ਉਤੇ ਇੰਦੌਰ ਪੁੱਜਿਆ । ਇਸ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਰਾਏਪੁਰ ਛੱਤੀਸਗੜ੍ਹ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਗੁਰਮੀਤ ਸਿੰਘ ਅਤੇ ਲੇਖਕ ਆਈ.ਟੀ. ਵਿਭਾਗ, ਸ਼੍ਰੋਮਣੀ ਕਮੇਟੀ ਜਸਕਰਨ ਸਿੰਘ ਸ਼ਾਮਿਲ ਸਨ । ਇੰਦੌਰ ਪਹੁੰਚਣ ’ਤੇ ਇਹ ਵਫ਼ਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਇਮਲੀ ਸਾਹਿਬ ਪੁੱਜਾ, ਜਿਥੇ ਸ੍ਰੀ ਗੁਰੂ ਸਿੰਘ ਸਭਾ, ਇੰਦੌਰ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆ ਸਮੇਤ ਗੁਰਦੁਆਰਾ ਕਮੇਟੀ ਦੇ ਮੈਂਬਰ ਸਾਹਿਬਾਨ, ਸਥਾਨਕ ਸਿੱਖ ਸੰਗਤ, ਅਤੇ ਛੱਤੀਸਗੜ੍ਹ ਮੱਧ ਪ੍ਰਦੇਸ਼ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਾਇੰਦੇ ਸੁਰਜੀਤ ਸਿੰਘ ਟੁਟੇਜਾ ਨਾਲ ਉਕਤ ਵਿਸ਼ੇ ਸੰਬੰਧੀ ਦੀਰਘ ਵਿਚਾਰਾਂ ਕਰਨ ਦੇ ਨਾਲ-ਨਾਲ ਇੱਥੇ ਵਾਪਰੀਆਂ ਘਟਨਾਵਾਂ ਸਬੰਧੀ ਸਮੁੱਚੀ ਜਾਣਕਾਰੀ ਪ੍ਰਾਪਤ ਕੀਤੀ ਗਈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ