JALANDHAR WEATHER

ਸੰਗਤ ਮੰਡੀ : 15 ਕਿਲੋ ਚੂਰਾ ਪੋਸਤ ਸਮੇਤ ਇਕ ਔਰਤ ਕਾਬੂ

ਸੰਗਤ ਮੰਡੀ, 25 ਅਪ੍ਰੈਲ (ਦੀਪਕ ਸ਼ਰਮਾ)-ਹਰਿਆਣਾ ਦੀ ਹੱਦ ਉਤੇ ਪੈਂਦੀ ਪੁਲਿਸ ਚੌਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ ਇਕ ਔਰਤ ਪਾਸੋਂ 15 ਕਿਲੋ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਪਿੰਡ ਪਥਰਾਲਾ ਦੇ ਬੱਸ ਸਟੈਂਡ ਕੋਲ ਇਕ ਔਰਤ ਆਪਣੇ ਸਿਰ ਉੱਪਰ ਇਕ ਗੱਟਾ ਚੁੱਕ ਕੇ ਆ ਰਹੀ ਸੀ ਜਦੋਂ ਪੁਲਿਸ ਨੇ ਸ਼ੱਕ ਦੇ ਆਧਾਰ ਉਤੇ ਉਸ ਦੇ ਗੱਟੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 15 ਕਿਲੋ ਚੂਰਾ ਪੋਸਤ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਕਾਬੂ ਕੀਤੀ ਗਈ ਔਰਤ ਦੀ ਪਛਾਣ ਬਲਵਿੰਦਰ ਕੌਰ ਪਤਨੀ ਨਛੱਤਰ ਸਿੰਘ ਵਾਸੀ ਬੀਰੇਵਾਲ ਖੁਰਦ ਜ਼ਿਲ੍ਹਾ ਫਰੀਦਕੋਟ ਦੇ ਤੌਰ ਉਤੇ ਹੋਈ ਹੈ, ਜਿਸ ਖਿਲਾਫ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ