JALANDHAR WEATHER

ਮੋਟਰਸਾਈਕਲ ਸਵਾਰ ਸੜਕ 'ਤੇ ਲੱਗੀ ਅੱਗ ਲਪੇਟ 'ਚ ਝੁਲਸਣ ਕਰਕੇ ਮੌਤ

ਭੁਲੱਥ, 4 ਮਈ (ਮੇਹਰ ਚੰਦ ਸਿੱਧੂ,ਸੁਖਜਿੰਦਰ ਸਿੰਘ)-ਸਬ ਡਵੀਜ਼ਨ ਕਸਬਾ ਬੇਗੋਵਾਲ ਰੋਡ ਨਜ਼ਦੀਕ ਮੁਬਾਰਕਪੁਰ ਬਾਉਲੀ ਨਜ਼ਦੀਕ ਪੈਟਰੋਲ ਪੰਪ ਖੇਤਾਂ 'ਚ ਨਾੜ ਨੂੰ ਅੱਗ ਲਗਣ ਕਰਕੇ ਇਕ ਮੋਟਰਸਾਈਕਲ ਸਵਾਰ ਅੱਗ ਦੀ ਲਪੇਟ 'ਚ ਆ ਗਿਆ । ਅੱਗ ਇੰਨੀ ਤੇਜ਼ ਸੀ ਕਿ ਮੋਟਰਸਾਈਕਲ ਸੜਕੇ ਸੁਆਹ ਹੋ ਗਿਆ ਤੇ ਵਿਅਕਤੀ ਦੀ ਝੁਲਸਣ ਕਰਕੇ ਮੌਕੇ ਤੇ ਹੀ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੇਗੋਵਾਲ ਦੇ ਏ.ਐਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤਾਂ ਦੇਖਿਆ ਕਿ ਅਣਪਛਾਤਾ ਮੋਟਰਸਾਈਕਲ ਸਵਾਰ ਵਿਅਕਤੀ ਅੱਗ ਨਾਲ ਬੁਰੀ ਤਰ੍ਹਾਂ ਝੁਲਸ ਚੁੱਕਾ ਸੀ ਜਿਸ ਕਾਰਨ ਉਸਦੀ ਮੌਤ ਹੋ ਚੁੱਕੀ ਸੀ।ਬੇਗੋਵਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ