ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਗਏ ਜੂਨ 84' ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ
ਅੰਮ੍ਰਿਤਸਰ, 26 ਮਈ (ਹਰਮਿੰਦਰ ਸਿੰਘ) - 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਤਕਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਹਮਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਗਏ। ਇਸ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਹੋਰ ਸ਼ਖਸ਼ੀਅਤਾਂ ਮੌਜੂਦ ਸਨ।