JALANDHAR WEATHER

ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ਼

ਭੰਡਾਲ ਬੇਟ, 27 ਮਈ (ਜੋਗਿੰਦਰ ਸਿੰਘ ਜਾਤੀਕੇ)-ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਭੰਡਾਲ ਬੇਟ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਿਕ ਦੇ ਵੱਡੇ ਭਰਾ ਸਰਬਜੀਤ ਸਿੰਘ ਨੇ ਦਸਿਆ ਕੇ ਉਨ੍ਹਾਂ ਦਾ ਛੋਟਾ ਭਰਾ ਮਨਜੀਤ ਸਿੰਘ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ਼ ਕਰ ਦਿੱਤਾ ਗਿਆ। ਜਿਸ ਦੀ ਸੂਚਨਾ ਉਨ੍ਹਾਂ ਨੂੰ ਸਵੇਰੇ ਮਿਲੀ। ਇਸ ਸੰਬੰਧੀ ਥਾਣਾ ਢਿੱਲਵਾਂ ਦੀ ਪੁਲਿਸ ਨੂੰ ਸੂਚਨਾ ਮਿਲਣ ਤੇ ਡੀ.ਐਸ.ਪੀ ਭੁਲੱਥ, ਥਾਣਾ ਢਿਲਵਾਂ ਦੇ ਮੁਖੀ ਨੇ ਪੁਲਿਸ ਪਾਰਟੀ ਨਾਲ ਮੌਕੇਂ ਤੇ ਪੁਹੰਚ ਕੇ ਤਫਦੀਸ਼ ਸ਼ੁਰੂ ਕਰ ਦਿਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ