JALANDHAR WEATHER

ਸ਼ਹੀਦ ਅਗਨੀਵੀਰ ਅਜੈ ਦੇ ਪਰਿਵਾਰ ਨੂੰ ਮਿਲਣ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਪਹੁੰਚ ਰਹੇ ਹਨ ਰਾਹੁਲ ਗਾਂਧੀ

 ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ) - ਸ੍ਰੀ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਚੋਣ ਵਿਚ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਪ੍ਰਚਾਰ ਦੌਰਾਨ ਰਾਹੁਲ ਗਾਂਧੀ ਅੱਜ ਸ਼ਹੀਦ ਅਗਨੀਵੀਰ ਅਜੈ ਦੇ ਪਰਿਵਾਰ ਨੂੰ ਮਿਲਣ ਖੰਨਾ ਪੁਲਿਸ ਜਿਲ੍ਹੇ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਪਹੁੰਚ ਰਹੇ ਹਨ। ਰਾਹੁਲ ਗਾਂਧੀ ਮੋਦੀ ਸਰਕਾਰ ਦੀ ਅਗਨੀਵੀਰ ਭਰਤੀ 'ਤੇ ਲਗਾਤਾਰ ਸਵਾਲ ਉਠਾਉਂਦੇ ਆ ਰਹੇ ਹਨ ਅਤੇ ਇਹ ਵੀ ਦਾਅਵਾ ਕਰਦੇ ਹਨ ਕਿ ਜੇਕਰ ਭਾਰਤ 'ਚ ਗੱਠਜੋੜ ਦੀ ਸਰਕਾਰ ਬਣੀ ਤਾਂ ਉਹ ਇਸ ਭਰਤੀ ਨੂੰ ਖ਼ਤਮ ਕਰ ਦੇਣਗੇ। ਪਹੁੰਚਣ ਦਾ ਸਮਾਂ ਦੁਪਹਿਰ 1.30 ਵਜੇ ਦੇ ਕਰੀਬ ਦੱਸਿਆ ਗਿਆ ਹੈ। ਇਥੇ ਰਾਹੁਲ ਗਾਂਧੀ ਸ਼ਹੀਦ ਅਜੇ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਜਨਵਰੀ 2024 ਵਿਚ ਜੰਮੂ-ਕਸ਼ਮੀਰ ਵਿਚ ਪਿੰਡ ਰਾਮਗੜ੍ਹ ਸਰਦਾਰਾਂ ਦਾ ਅਗਨੀਵੀਰ ਅਜੈ ਸ਼ਹੀਦ ਹੋ ਗਿਆ ਸੀ। ਅਜੇ ਛੇ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਇਕ ਬਹੁਤ ਹੀ ਗ਼ਰੀਬ ਪਰਿਵਾਰ ਵਿਚੋਂ ਸਖ਼ਤ ਮਿਹਨਤ ਕਰਕੇ ਭਰਤੀ ਹੋਇਆ ਸੀ ਅਤੇ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਗੁਆ ​​ਬੈਠਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ