JALANDHAR WEATHER

ਸ. ਮਹੇਸ਼ ਸਿੰਘ ਕਸ਼ਮੋਰ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਣੇ ਸੀਨੀਅਰ ਮੀਤ ਪ੍ਰਧਾਨ

ਅਟਾਰੀ, 31 ਮਈ (ਰਾਜਿੰਦਰ ਸਿੰਘ ਰੂਬੀ ਗੁਰਦੀਪ ਸਿੰਘ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਸ਼ਹਿਰ ਕਸ਼ਮੋਰ ਵਿਖੇ ਪਿਛਲੇ ਲੰਮੇ ਸਮੇਂ ਤੋਂ 6 ਸਿੰਘ ਸਭਾਵਾਂ ਗੁਰਦੁਆਰਾ ਸਾਹਿਬ ਦੀ ਕਸ਼ਮੋਰ ਸਿੰਧ ਵਿਖੇ ਸੇਵਾ ਸੰਭਾਲ ਕਰਨ ਵਾਲੇ ਜਥੇਦਾਰ ਮਹੇਸ਼ ਸਿੰਘ ਕਸ਼ਮੋਰ ਨੂੰ ਅੱਜ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੀ ਕਮੇਟੀ ਦਾ ਸਰਬ ਸੰਮਤੀ ਨਾਲ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਲਾਹੌਰ ਪਾਕਿਸਤਾਨ ਵਿਖੇ ਸਥਿਤ ਓਕਾਫ਼ ਬੋਰਡ ਦੇ ਦਫ਼ਤਰ ਵਿਖੇ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ, ਚੇਅਰਮੈਨ ਪਾਕਿਸਤਾਨ ਔਕਾਫ਼ ਬੋਰਡ ਜਨਾਬ ਅਤਾਉ ਰਹਿਮਾਨ ਅਤੇ ਸਕੱਤਰ ਸੈਫ਼ ਉਲ ਖਾਨ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਸਰਬ ਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ