JALANDHAR WEATHER

ਦਿੱਲੀ ’ਚ ਪਾਣੀ ਦੀ ਕਮੀ ਸਰਕਾਰ ਦੀ ਆਪਣੀ ਨਾਕਾਮੀ- ਵੀ.ਕੇ. ਸਕਸੈਨਾ

ਨਵੀਂ ਦਿੱਲੀ, 31 ਮਈ- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅਸੀਂ ਦਿੱਲੀ ਵਿਚ ਪਾਣੀ ਦੇ ਸੰਕਟ ਪ੍ਰਤੀ ਦਿੱਲੀ ਸਰਕਾਰ ਦਾ ਗੈਰ-ਜ਼ਿੰਮੇਵਾਰੀ ਵਾਲਾ ਰਵੱਈਆ ਦੇਖ ਸਕਦੇ ਹਾਂ। ਅੱਜ ਦਿੱਲੀ ਵਿਚ ਲੋਕ ਆਪਣੀ ਜਾਨ ਖਤਰੇ ਵਿਚ ਪਾ ਕੇ ਪਾਣੀ ਲੈਣ ਲਈ ਟੈਂਕਰਾਂ ਦੇ ਪਿੱਛੇ ਭੱਜਦੇ ਨਜ਼ਰ ਆ ਰਹੇ ਹਨ। ਦਿੱਲੀ ਵਿਚ 24 ਘੰਟੇ ਪਾਣੀ ਦੀ ਸਪਲਾਈ ਦਾ ਵਾਅਦਾ ਮਹਿਜ਼ ਇਕ ਦਿਖਾਵਾ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਲਗਾਤਾਰ ਦਿੱਲੀ ਨੂੰ ਆਪਣੇ ਵਲੋਂ ਤੈਅ ਕੀਤੇ ਕੋਟੇ ਦਾ ਪਾਣੀ ਦੀ ਸਪਲਾਈ ਕਰ ਰਹੇ ਹਨ, ਪਰ ਇਸ ਦੇ ਬਾਵਜੂਦ ਵੀ ਦਿੱਲੀ ਵਿਚ ਪਾਣੀ ਦੀ ਕਿੱਲਤ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿਚ ਅੱਜ ਪਾਣੀ ਦੀ ਵੱਡੀ ਕਿੱਲਤ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ 40 ਫ਼ੀਸਦੀ ਪਾਣੀ ਦੀ ਸਪਲਾਈ ਦੌਰਾਨ ਬਰਬਾਦੀ ਹੋ ਰਹੀ ਹੈ। ਪਿਛਲੇ 10 ਸਾਲਾਂ ’ਚ ਦਿੱਲੀ ਸਰਕਾਰ ਵਲੋਂ ਹਜ਼ਾਰਾਂ ਕਰੋੜਾਂ ਰੁਪਏ ਖ਼ਰਚ ਕੀਤੇ ਗਏ ਪਰ ਪੁਰਾਣੀ ਪਾਈਪਲਾਈਨਾਂ ਦੀ ਨਾ ਹੀ ਮੁਰੰਮਤ ਕਰਵਾਈ ਗਈ ਤੇ ਨਾਹ ਹੀ ਕੋਈ ਬਦਲਾਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀ ਨਾਕਾਮੀ ਨੂੰ ਛੁਪਾਉਣਾ ਦਿੱਲੀ ਸਰਕਾਰ ਦੀ ਆਦਤ ਬਣ ਗਈ ਹੈ ਤੇ ਉਹ ਇਸ ਲਈ ਹਮੇਸ਼ਾ ਦੂਸਰੇ ਨੂੰ ਦੋਸ਼ੀ ਠਹਿਰਾਉਂਦੇ ਹਨ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਦਿੱਲੀ ’ਚ ਪਾਣੀ ਦੀ ਕਮੀ ਸਿਰਫ਼ ਸਰਕਾਰ ਦੇ ਸਹੀ ਤਰੀਕੇ ਨਾਲ ਪ੍ਰਬੰਧਨ ਨਾ ਕਰਨ ਦੇ ਕਾਰਨ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ