ਅਜਨਾਲਾ ਨੇੜੇ ਪਿੰਡ ਲੱਖੂਵਾਲ 'ਚ ਚੱਲੀ ਗੋਲੀ, ਦੀਪੂ ਲੱਖੂਵਾਲੀਆ ਸਮੇਤ 5 ਵਿਅਕਤੀ ਗੰਭੀਰ ਜ਼ਖ਼ਮੀ
ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਜੱਦੀ ਪਿੰਡ ਲੱਖੂਵਾਲ ਵਿਖੇ ਹੋਣ ਤੋਂ ਕੁਝ ਸਮਾਂ ਪਹਿਲਾਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ਚਲਾਉਣ ਨਾਲ ਦੀਪਇੰਦਰ ਸਿੰਘ ਦੀਪੂ ਲੱਖੂਵਾਲੀਆ ਸਮੇਤ 5 ਵਿਅਕਤੀ ਗੰਭੀਰ ਰੂਪ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਅਜਨਾਲਾ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ । ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।