JALANDHAR WEATHER

ਚੋਣਾਂ ਤੋਂ ਬਾਅਦ ਵੀ ਸੂਬੇ ਅੰਦਰ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕਰਾਂਗੇ - ਰਾਣਾ ਗੁਰਜੀਤ ਸਿੰਘ

ਕਪੂਰਥਲਾ, 1 ਜੂਨ (ਅਮਰਜੀਤ ਸਿੰਘ ਸਡਾਨਾ) ਲੋਕ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਉਹਨਾਂ ਦੀ ਪਤਨੀ ਸਾਬਕਾ ਵਿਧਾਇਕ ਰਾਜਬੰਸ ਕੋਰ ਰਾਣਾ ਨੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਪੰਜਾਬ ਅੰਦਰੋਂ ਸੱਤ ਤੋਂ ਅੱਠ ਸੀਟਾਂ ਤੇ ਜਿੱਤ ਦਰਜ ਕਰੇਗੀ ਜਦਕਿ ਭਾਜਪਾ ਅਤੇ ਅਕਾਲੀ ਦਲ ਦਾ ਵੀ ਇਹਨਾਂ ਚੋਣਾਂ ਦੌਰਾਨ ਖਾਤਾ ਖੁੱਲ ਸਕਦਾ ਹੈ। ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਭਾਵੇਂ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਦਾ ਗਠਜੋੜ ਰਿਹਾ ਹੋਵੇ ਪਰ ਪੰਜਾਬ ਅੰਦਰ ਜਿਸ ਤਰ੍ਹਾਂ ਪਹਿਲਾਂ ਕਾਂਗਰਸ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕਰਦੀ ਰਹੀ ਹੈ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦਾ ਵਿਰੋਧ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ