JALANDHAR WEATHER

ਦੇਸ਼ ਦੇ ਲੋਕ ਇੰਡੀਆ ਗਠਜੋੜ ਦੇ ਹੱਕ ਵਿਚ ਹਨ- ਸਾਧੂ ਸਿੰਘ ਧਰਮਸੋਤ

ਅਮਲੋਹ, 1 ਜੂਨ, (ਕੇਵਲ ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਆਗੂਆਂ ਦੇ ਵੱਲੋਂ ਆਪਣੇ ਵੋਟ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉੱਥੇ ਹੀ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਵੀ ਆਪਣੇ ਪਰਿਵਾਰ ਸਮੇਤ ਅਮਲੋਹ ਵਿਖੇ ਵੋਟ ਪਾਈ ਗਈ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ 10 ਸਾਲ ਬਹੁਤ ਦੇਖ ਲਏ ਇੰਡੀਆ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਇੰਡੀਆ ਗਠਜੋੜ ਤੋਂ ਬਿਨਾਂ ਹੁਣ ਗੱਲ ਨਹੀਂ ਬਣਨੀ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਜਦੋਂ ਮਿਲਦੇ ਹਾਂ ਉਨ੍ਹਾਂ ਦੇ ਸੁਭਾਅ ਮੁਤਾਬਕ ਲੋਕ ਇੰਡੀਆ ਗਠਜੋੜ ਦੇ ਹੱਕ ਵਿੱਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ