JALANDHAR WEATHER

ਭਾਜਪਾ ਉਮੀਦਵਾਰ ਰਾਣਾ ਸੋਢੀ ਨੇ ਪਰਿਵਾਰ ਸਮੇਤ ਪਾਈ ਵੋਟ

ਗੁਰੂ ਹਰ ਸਹਾਇ, 1 ਜੂਨ (ਕਪਿਲ ਕੰਧਾਂਰੀ )-ਲੋਕ ਸਭਾ ਹਲਕਾ ਫਿਰੋਜਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੇ ਬੇਟੇ ਰਘੂਮੀਤ ਸਿੰਘ ਸੋਢੀ,ਬੇਟੀ ਗਾਇਤਰੀ ਬੇਦੀ ਸਮੇਤ ਆਪਣੇ ਜੱਦੀ ਪਿੰਡ ਮੋਹਨ ਕੇ ਉਤਾੜ ਵਿਖੇ ਆਪਣੇ ਮਤਦਾਨ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸਾਹ ਹੈ ਅਤੇ ਲੋਕ ਉਨ੍ਹਾਂ ਨੂੰ ਭਾਰੀ ਵੋਟਾਂ ਪਾ ਕੇ ਜਿਤਾਉਣਗੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਿੱਥੇ ਭਾਜਪਾ ਪੰਜਾਬ ਵਿਚ ਵੱਡੀ ਜਿੱਤ ਹਾਸਲ ਕਰੇਗਾ ਉਥੇ ਹੀ ਫਿਰੋਜ਼ਪੁਰ ਦੀ ਸੀਟ ਵੀ ਉਹ ਵੱਡੀ ਮਾਰਜਨ ਦੇ ਨਾਲ ਜਿੱਤਣਗੇ। ਇਸ ਮੌਕੇ ਉਨ੍ਹਾਂ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦਾ ਇਸਤੇਮਾਲ ਕਰਨ ਦੀ ਵੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ