JALANDHAR WEATHER

ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਲੁਕਿਆ ਹੈ ਪੰਜਾਬ ਦੀ ਰਾਜਨੀਤੀ ਦਾ ਭਵਿੱਖ - ਜਸਵੀਰ ਸਿੰਘ ਗੜੀ

ਬਲਾਚੌਰ/ਨਵਾਂਸ਼ਹਿਰ, 1 ਜੂਨ- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਗੜੀ ਨੇ ਆਪਣੀ ਵੋਟ ਪਿੰਡ ਗੜੀ ਕਾਨੂਗੋ ਤਹਿਸੀਲ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਸਭਾ ਲੋਕਤੰਤਰ ਦਾ ਕੁੰਭ ਹੈ, ਜਿਸ ਵਿਚ ਗਰੀਬ, ਮਜ਼ਦੂਰ, ਪਿਛੜੇ ਅਤੇ ਘੱਟ ਗਿਣਤੀਆਂ ਵਰਗਾਂ ਦੇ ਦੁੱਖਾਂ ਦਾ ਅੰਤ ਛੁਪਿਆ ਹੋਇਆ ਹੈ। ਇਸ ਲਈ ਸਾਰੇ ਨਾਗਰਿਕਾਂ ਨੂੰ ਜ਼ਰੂਰ ਵੋਟ ਪੋਲ ਕਰਨੀ ਚਾਹੀਦੀ ਹੈ। ਸ. ਗੜੀ ਨੇ ਅੱਗੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਪੰਜਾਬ ਦਾ ਭਵਿੱਖ ਲੁਕਿਆ ਹੋਇਆ ਹੈ। ਲੋਕ ਸਭਾ ਨਤੀਜੇ ਪੰਜਾਬ ਦੀ ਭਵਿੱਖ ਦੀ ਰਾਜਨੀਤੀ ਦਾ ਮੁੰਢ ਬੰਨਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ