ਹਲਕਾ ਅਜਨਾਲਾ ਅੰਦਰ 11 ਵਜੇ ਤੱਕ 25.29% ਵੋਟਾਂ ਪਈਆਂ
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਵੋਟਾਂ ਪਾਉਣ ਨੂੰ ਲੈ ਕੇ ਵੋਟਰਾਂ ਵਿਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। 11 ਵਜੇ ਤੱਕ 25.29 ਪ੍ਰਤੀਸ਼ਤ ਵੋਟਾਂ ਪੋਲ ਹੋ ਚੁੱਕੀਆਂ ਹਨ। ਅੱਤ ਦੀ ਪੈ ਰਹੀ ਗਰਮੀ ਦੇ ਬਾਵਜੂਦ ਵੀ ਲੋਕ ਲਾਈਨਾਂ ਵਿਚ ਖੜ ਕੇ ਆਪਣੀ ਵੋਟ ਪਾਉਣ ਦੀ ਵਾਰੀ ਦਾ ਇੰਤਜ਼ਾਰ ਕਰ ਰਹੇ ਹਨ।