ਹਲਕਾ ਇੰਚਾਰਜ ਰਾਜੂ ਖੰਨਾ ਨੇ ਵੋਟ ਦਾ ਇਸਤੇਮਾਲ ਕਰਕੇ ਹਰ ਵਿਅਕਤੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਅਮਲੋਹ, 1 ਜੂਨ, ਕੇਵਲ ਸਿੰਘ)-ਲੋਕ ਸਭਾ ਦੇ ਮੱਦੇਨਜ਼ਰ ਅੱਜ ਆਪਣੀ ਵੋਟ ਦਾ ਇਸਤੇਮਾਲ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਾਰਿਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਲੋਕਾਂ ਵਿੱਚ ਉਤਸ਼ਾਹ ਹੈ ਅਤੇ ਉਮੀਦਵਾਰ ਸ਼ਾਨਦਾਰ ਜਿੱਤਾਂ ਦਰਜ ਕਰਨਗੇ।