JALANDHAR WEATHER

ਸੁਖਬੀਰ, ਹਰਸਿਮਰਤ, ਮਨਪ੍ਰੀਤ, ਮਹੇਸ਼ਇੰਦਰ ਅਤੇ ਫਤਹਿ ਨੇ ਕੀਤੀ ਵੋਟ ਅਧਿਕਾਰ ਦੀ ਵਰਤੋਂ

ਮੰਡੀ ਕਿੱਲਿਆਂਵਾਲੀ, 1 ਜੂਨ (ਇਕਬਾਲ ਸਿੰਘ ਸ਼ਾਂਤ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਲੋਕ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ਵਿਖੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਬਾਦਲ ਪਤੀ-ਪਤਨੀ ਦੋਵੇਂ ਧੀਆਂ ਗੁਰਲੀਨ ਕੌਰ, ਹਰਕੀਰਤ ਕੌਰ ਅਤੇ ਪੁੱਤਰ ਅਨੰਤਵੀਰ ਬਾਦਲ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਣ ਬੂਥ ਨੰਬਰ 125 'ਤੇ ਵੋਟ ਪਾਉਣ ਪੁੱਜੇ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੀਡੀਆ ਨਾਲ ਸੰਖੇਪ ਗੱਲਬਾਤ ਵਿਚ ਆਖਿਆ ਕਿ ਅੱਜ ਸਾਰੇ ਪੰਜਾਬ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਰਾਂ ਵੱਡੀ ਘਾਟ ਮਹਿਸੂਸ ਹੋ ਰਹੀ ਹੈ। ਉਹ ਵੋਟ ਪਾਉਣ ਤੋਂ ਪਹਿਲਾਂ ਵੱਡੇ ਬਾਦਲ ਸਾਹਿਬ ਦੀ ਕੁਰਸੀ ਨੂੰ ਮੱਥਾ ਟੇਕ ਕੇ ਆਏ ਹਨ। ਇਕ ਸੁਆਲ ਦੇ ਜਵਾਬ ਵਿਚ ਬੀਬੀ ਬਾਦਲ ਨੇ ਕਿਹਾ ਕਿ ਚੋਣਾਂ ਵਿਚ ਹਰ ਵਾਰ ਚੁਣੌਤੀ ਹੁੰਦੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਚੋਣਾਂ ਵਿਚ ਅਕਾਲੀ ਬੈਕਗਰਾਉਂਡ ਵਾਲੇ ਉਮੀਦਵਾਰਾਂ ਨੂੰ ਮੈਦਾਨ 'ਚ ਉਤਾਰਿਆ ਹੈ। ਜਿਨ੍ਹਾਂ ਨੂੰ ਚੋਣ ਪ੍ਰਚਾਰ ਮੌਕੇ ਪੰਜਾਬ ਵਾਸੀਆਂ ਨੇ ਵੱਡਾ ਹੁੰਗਾਰਾ ਦਿੱਤਾ। ਉਨ੍ਹਾਂ ਸੂਬੇ ਦੇ ਵੋਟਰਾਂ ਨੂੰ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ