JALANDHAR WEATHER

ਭਾਜਪਾ ਸਰਕਾਰ ਕਰ ਰਹੀ ਪੈਸੇ ਦੀ ਤਾਕਤ ਦੀ ਵਰਤੋਂ- ਸੁਖਵਿੰਦਰ ਸਿੰਘ ਸੁੱਖੂ

ਸ਼ਿਮਲਾ, 1 ਜੂਨ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਲੋਕ ਸਭਾ ਚੋਣਾਂ 2024 ਦੇ ਸੱਤਵੇਂ ਪੜਾਅ ਲਈ ਹਮੀਰਪੁਰ ਵਿਚ ਇਕ ਪੋਲਿੰਗ ਸਟੇਸ਼ਨ ’ਤੇ ਆਪਣੀ ਵੋਟ ਪਾਈ। ਆਪਣੀ ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿਹਾ ਕਿ ਮੈਂ ਹਿਮਾਚਲ ਦੇ ਲੋਕਾਂ ਨੂੰ ਲੋਕਤੰਤਰ ਦੇ ਤਿਉਹਾਰ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਪਿਛਲੇ 14 ਮਹੀਨਿਆਂ ਵਿਚ ਸਾਡੀ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਭਾਜਪਾ ਦੀ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਪੈਸੇ ਦੀ ਤਾਕਤ ਦੀ ਵਰਤੋਂ ਕਰ ਰਹੀ ਹੈ ਪਰ ਸਾਡੀ ਸਰਕਾਰ ਘੱਟੋ-ਘੱਟ ਅਗਲੇ 3.5 ਸਾਲਾਂ ਤੱਕ ਸੱਤਾ ’ਚ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ