JALANDHAR WEATHER

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪਰਿਵਾਰ ਸਮੇਤ ਪਿੰਡ ਲਾਲਪੁਰ ਵਿਖੇ ਵੋਟ ਪਾਈ

ਨੂਰਪੁਰ ਬੇਦੀ, 1 ਜੂਨ (ਹਰਦੀਪ ਸਿੰਘ ਢੀਂਡਸਾ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਆਪਣੇ ਪੂਰੇ ਪਰਿਵਾਰ ਸਮੇਤ ਪਿੰਡ ਲਾਲਪੁਰ ਵਿਖੇ ਵੋਟ ਪਾਈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਫਰਜ਼ੰਦ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਚੇਅਰਮੈਨ ਲਾਲਪੁਰਾ ਦੇ ਧਰਮ ਪਤਨੀ ਸ੍ਰੀਮਤੀ ਹਰਦੀਪ ਕੌਰ ਲਾਲਪੁਰਾ, ਨੂੰਹ ਜੀਨੀਆ ਸਿੰਘ ਲਾਲਪੁਰਾ ਨੇ ਵੋਟ ਪਾਈ। ਇਸ ਮੌਕੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਹਰ ਇੱਕ ਵੋਟਰ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਵਿੱਚ ਚੁਣੀ ਜਾਣ ਵਾਲੀ ਸਰਕਾਰ ’ਚ ਆਪਣਾ ਯੋਗਦਾਨ ਪੈ ਸਕੇ। ਉਨ੍ਹਾਂ ਕਿਹਾ ਕਿ ਵੋਟ ਹਰ ਕਿਸੇ ਦਾ ਅਧਿਕਾਰ ਹੈ, ਇਸ ਲਈ ਵੋਟ ਪਾਉਣ ਦੇ ਅਧਿਕਾਰ ਨੂੰ ਅਜਾਈਂ ਖ਼ਰਾਬ ਨਾ ਕਰਦੇ ਹੋਏ ਹਰ ਕੋਈ ਚੋਣਾਂ ਮੌਕੇ ਵੋਟ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ