JALANDHAR WEATHER

ਅਕਾਲੀ ਆਗੂ ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਈ ਵੋਟ

ਮਖੂ, 1 ਜੂਨ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੀ ਵੋਟ ਦਾ ਇਸਤੇਮਾਲ ਕਰਦਿਆਂ ਸਭ ਤੋਂ ਪਹਿਲਾਂ ਸਵੇਰੇ 7 ਵਜੇ ਆਪਣੇ ਪਰਿਵਾਰ ਸਮੇਤ ਸੀਨੀਅਰ ਸੈਕੰਡਰੀ ਸਕੂਲ ਪੀਰ ਮੁਹੰਮਦ ਵਿਖੇ ਪਹੁੰਚ ਕੇ ਵੋਟ ਪਾਈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਪੂਰਨ ਅਮਨ ਸ਼ਾਂਤੀ ਨਾਲ ਵੋਟ ਪਾਉਣ ਲਈ ਪੰਜਾਬ ਵਾਸੀਆਂ ਦਾ ਜ਼ੋਰਦਾਰ ਧੰਨਵਾਦ ਕਰਦਿਆਂ ਕਿਹਾ ਕਿ ਪੂਰੇ ਜੋਸ਼ ਤੇ ਉਤਸ਼ਾਹ ਨਾਲ ਅਤਿ ਦੀ ਗਰਮੀ ਦੇ ਬਾਵਜੂਦ ਵੋਟਾਂ ਪਾ ਕੇ ਆਪਣੇ ਹੱਕ ਦਾ ਸਹੀ ਇਸਤੇਮਾਲ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵੋਟਰਾਂ ਦਾ ਉਤਸ਼ਾਹ ਦੇਖਣ ਤੋਂ ਬਾਅਦ ਆਸ ਕੀਤੀ ਜਾ ਸਕਦੀ ਹੈ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ