JALANDHAR WEATHER

ਜਥੇ:ਰਣੀਕੇ ਨੇ ਅਕਾਲੀ ਵਰਕਰਾਂ ਤੇ ਚੋਣ ਅਧਿਕਾਰੀਆਂ ਦਾ ਕੀਤਾ ਧੰਨਵਾਦ

ਅਟਾਰੀ, 2 ਜੂਨ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਲੋਕ ਸਭਾ ਚੋਣਾਂ ਵਿਧਾਨ ਸਭਾ ਹਲਕਾ ਅਟਾਰੀ ਅੰਦਰ ਪੂਰੇ ਅਮਨ ਅਮਾਨ ਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀਨੀਅਰ ਅਕਾਲੀ ਆਗੂ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅਕਾਲੀ ਵਰਕਰਾਂ ਆਗੂਆਂ ਤੇ ਚੋਣ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਰਣੀਕੇ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅਟਾਰੀ ਅੰਦਰ ਜਿਸ ਢੰਗ ਨਾਲ ਅਕਾਲੀ ਵਰਕਰਾਂ ਵਿਚ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਏਕਤਾ ਵਿਖਾਉਂਦਿਆ ਅਕਾਲੀ ਵਰਕਰਾਂ ਵਿਚ ਵੋਟ ਪਾਉਣ ਲਈ ਪੂਰਾ ਜੋਸ਼ ਵੇਖਣ ਨੂੰ ਮਿਲਿਆ ਹੈ । ਉਸ ਤੋਂ ਸਾਫ ਜਾਹਿਰ ਹੈ ਕਿ ਹਲਕਾ ਅਟਾਰੀ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਅਨਿਲ ਜੋਸ਼ੀ ਨੂੰ ਭਾਰੀ ਫਤਵਾ ਮਿਲੇਗਾ ਨਾਲ ਜਿੱਤ ਪ੍ਰਾਪਤ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ