ਬ੍ਰਹਮੋਸ ਏਅਰੋਸਪੇਸ ਦੇ ਸਾਬਕਾ ਇੰਜੀਨੀਅਰ ਨੂੰ ਉਮਰ ਕੈਦ ਦੀ ਸਜ਼ਾ, ਪਾਕਿਸਤਾਨ ਦੀ ਆਈ.ਐਸ.ਆਈ. ਲਈ ਜਾਸੂਸੀ ਕਰਨ ਦਾ ਦੋਸ਼
![](/cmsimages/20240603/4537651__nishant.jpg)
ਨਵੀਂ ਦਿੱਲੀ , 3 ਜੂਨ - ਬ੍ਰਹਮੋਸ ਏਰੋਸਪੇਸ ਦੇ ਇਕ ਸਾਬਕਾ ਇੰਜੀਨੀਅਰ ਨਿਸ਼ਾਂਤ ਅਗਰਵਾਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਨਾਗਪੁਰ ਦੀ ਇਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਿਸ਼ਾਂਤ ਅਗਰਵਾਲ ਨੂੰ 2018 ਵਿਚ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਬ੍ਰਹਮੋਸ ਮਿਜ਼ਾਈਲ ਬਾਰੇ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।