JALANDHAR WEATHER

ਬੱਲੂਆਣਾ ਵਿਧਾਨ ਸਭਾ ਹਲਕੇ ਚ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮਿਲੀਆਂ ਸਭ ਤੋਂ ਵੱਧ 44378 ਵੋਟਾਂ

 ਅਬੋਹਰ, 4 ਜੂਨ (ਤੇਜਿੰਦਰ ਸਿੰਘ ਖ਼ਾਲਸਾ) - ਬੱਲੂਆਣਾ ਵਿਧਾਨ ਸਭਾ ਹਲਕਾ ਵਿਚ 125798 ਵੋਟਾਂ ਪੋਲ ਹੋਈਆਂ ਹਨ, ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਭ ਤੋਂ ਵੱਧ 44378 ਵੋਟਾਂ ਮਿਲੀਆਂ ਹਨ ਜਦਕਿ ਦੂਜੇ ਨੰਬਰ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ 28296 ਵੋਟਾਂ, ਤੀਜੇ ਨੰਬਰ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ 24620 ਵੋਟਾਂ, ਚੌਥੇ ਨੰਬਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀਮਾਨ ਨੂੰ 19464 ਵੋਟਾਂ ਪ੍ਰਾਪਤ ਹੋਈਆਂ ਹਨ। ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਨੂੰ 943 ਵੋਟਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੁਰਚਰਨ ਸਿੰਘ ਭੁੱਲਰ ਨੂੰ 1602 ਵੋਟਾਂ ਅਤੇ ਨੋਟਾਂ ਨੂੰ 682 ਵੋਟਾਂ ਪ੍ਰਾਪਤ ਹੋਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ