JALANDHAR WEATHER

ਦੋਸਤਾਂ ਨੇ ਹੀ ਦੋਸਤ ਨੂੰ ਪੈਟਰੋਲ ਪਾ ਕੇ ਲਾਈ ਅੱਗ

ਜਗਰਾਉਂ , 6 ਜੂਨ (ਕੁਲਦੀਪ ਸਿੰਘ ਲੋਹਟ) - ਜਗਰਾਉਂ ਦੇ ਮੁਹੱਲਾ ਰਾਣੀ ਵਾਲਾ ਖੂਹ ਤੋਂ ਘਟਨਾ ਸਾਹਮਣੇ ਆਈ ਹੈ। ਜਿਸ ਨੂੰ ਦੇਖ ਕੇ ਹਰ ਇਕ ਦੀ ਰੂਹ ਕੰਬ ਉਠਦੀ ਹੈ। ਇਸ ਘਟਨਾ ਵਿਚ 6-7 ਦੋਸਤਾਂ ਵਿਚਾਲੇ ਹੋਈ ਤਕਰਾਰ ਦੁਰਘਟਨਾ ਵਿਚ ਬਦਲ ਗਈ ਤੇ ਦੋਸਤਾਂ ਨੇ ਆਪਣੇ ਹੀ ਦੋਸਤ ’ਤੇ ਪੈਟਰੋਲ ਛਿੜਕ ਕੇ ਉਸ ਨੂੰ ਅੱਗ ਦੇ ਹਵਾਲੇ ਕਰ ਦਿਤਾ ।ਪੀੜਤ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਰਾਹੁਲ ਉਰਫ਼ ਡੋਲੂ ਪੁੱਤਰ ਰਿਤੇਸ ਰਾਣੀ ਵਾਲਾ ਮੁਹੱਲਾ ਵਜੋਂ ਹੋਈ ਹੈ। ਥਾਣਾ ਸਿਟੀ ਜਗਰਾਉਂ ਦੇ ਇੰਚਾਰਜ ਸਬ ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਇਲਾਕੇ ’ਚ ਲੱਗੇ ਹੋਏ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਹਾਸਿਲ ਕਰ ਲਈ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ