JALANDHAR WEATHER

ਪੰਥਕ ਮਸਲਿਆਂ ਦੇ ਨਾਲ ਹੀ ਪੰਜਾਬ ਦੇ ਭਖਦੇ ਮੁੱਦੇ ਸੰਸਦ ਵਿਚ ਉਠਾਵਾਂਗਾ- ਸਰਬਜੀਤ ਸਿੰਘ ਖ਼ਾਲਸਾ

ਮਾਨਸਾ, 10 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਸ਼ਹੀਦ ਭਾਈ ਬੇਅੰਤ ਸਿੰਘ ਦੇ ਸਪੁੱਤਰ ਤੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਦਾਅਵੇ ਨਾਲ ਆਖਿਆ ਹੈ ਕਿ ਉਹ ਪੰਥਕ ਮਸਲਿਆਂ ਦੇ ਨਾਲ ਹੀ ਪੰਜਾਬ ਦੇ ਭਖਦੇ ਮੁੱਦੇ ਪਾਰਲੀਮੈਂਟ 'ਚ ਉਠਾਉਣਗੇ । 'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਖ਼ਾਲਸਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਪਹਿਲ ਬੇਅਦਬੀ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਧਾਰਾ 302 ਦਰਜ ਕਰਵਾ ਕੇ ਸਜ਼ਾਵਾਂ ਦਿਵਾਉਣਾ, ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਕਰਨਾ, ਨਸ਼ਿਆਂ ਦਾ ਖ਼ਾਤਮਾ ਕਰਵਾਉਣਾ ਅਤੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣਾ ਹੋਵੇਗਾ । ਉਨ੍ਹਾਂ ਨਾਲ ਹੀ ਕਿਹਾ ਕਿ ਉਹ ਦਰਿਆਈ ਪਾਣੀਆਂ, ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਸੂਬੇ 'ਚ ਸ਼ਾਮਿਲ ਕਰਵਾਉਣ ਲਈ ਵੀ ਆਵਾਜ਼ ਬੁਲੰਦ ਕਰਨਗੇ । ਭਾਈ ਖ਼ਾਲਸਾ ਨੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਪ੍ਰਬੰਧਕੀ ਸੰਪਾਦਕ ਪਦਮਸ੍ਰੀ ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਦਰਜ ਮੁਕੱਦਮੇ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਡਾ. ਹਮਦਰਦ ਤੇ 'ਅਜੀਤ' ਦੀ ਆਵਾਜ਼ ਨੂੰ ਕੋਈ ਤਾਕਤ ਨਹੀਂ ਦਬਾਅ ਸਕਦੀ । ਗੱਲਬਾਤ ਮੌਕੇ ਪੰਥਕ ਆਗੂ ਭਾਈ ਗੁਰਸੇਵਕ ਸਿੰਘ ਜਵਾਹਰਕੇ ਵੀ ਹਾਜ਼ਰ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ