JALANDHAR WEATHER

ਸੀ.ਆਈ.-ਅੰਮ੍ਰਿਤਸਰ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 2 ਗ੍ਰਿਫਤਾਰ

 ਚੰਡੀਗੜ੍ਹ, 11 ਜੂਨ - ਸੀ.ਆਈ.-ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 7.5 ਕਿਲੋ ਹੈਰੋਇਨ, 16 ਜਿੰਦਾ ਕਾਰਤੂਸ ਅਤੇ 1 ਮੋਟਰ ਸਾਈਕਲ ਬਰਾਮਦ ਕੀਤਾ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਦੱਸਿਆ ਕਿ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਤੋਂ ਹੈਰੋਇਨ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਗਈ।ਡਰੋਨਾਂ ਦੀ ਵਰਤੋਂ ਪਾਕਿਸਤਾਨ ਸਥਿਤ ਡਰੱਗ ਸਮੱਗਲਰ ਤੋਂ ਨਸ਼ੇ ਦੀ ਢੋਆ-ਢੁਆਈ ਲਈ ਕੀਤੀ ਜਾਂਦੀ ਸੀ। ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ