JALANDHAR WEATHER

ਮਹਿਤਪੁਰ ਦੇ ਨਜ਼ਦੀਕੀ ਪਿੰਡ ਬੀਟਲ ਝੁੱਗੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਮਹਿਤਪੁਰ, 11 ਜੂਨ (ਲਖਵਿੰਦਰ ਸਿੰਘ)- ਮਹਿਤਪੁਰ ਦੇ ਨਜ਼ਦੀਕੀ ਪਿੰਡ ਬੀਟਲ ਝੁੱਗੀਆਂ ਵਿਖੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਖਿਲਾਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਕਿ ਪਿੰਡ ਬੀਟਲ ਝੁੱਗੀਆਂ ਦੇ ਇਕ ਵਿਅਕਤੀ ਵਲੋਂ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਖਿਲਾਰੇ ਗਏ ਅਤੇ ਪਿੰਡ ਵਾਸੀਆਂ ਵਲੋਂ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਨੂੰ ਮੌਕੇ ’ਤੇ ਬੁਲਾ ਕੇ ਫੜਾ ਦਿੱਤਾ। ਇਸ ਸੰਬੰਧੀ ਮੌਕੇ ’ਤੇ ਪਹੁੰਚੀ ਪੁਲਿਸ ਨੇ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ