JALANDHAR WEATHER

ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਸਿੱਖ ਇਤਿਹਾਸ ਨੂੰ ਵਿਗਾੜਨ 'ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼

ਅੰਮ੍ਰਿਤਸਰ,11 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ 'ਤੇ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ਵਿਚ ਯੂਨੀਵਰਸਿਟੀ ਦੇ ਚਾਂਸਲਰ ਤੇ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਆ ਨੂੰ ਇਕ ਈ-ਮੇਲ ਪੱਤਰ ਭੇਜ ਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਵੈਦ ਕਰਤਾਰ ਸਿੰਘ ਧੀਮਾਨ ਪਾਸੋਂ ਸਪੱਸ਼ਟੀਕਰਨ ਲੈਣ ਅਤੇ ਉਨ੍ਹਾਂ ਪਾਸੋਂ ਸਿੱਖ ਜਗਤ ਤੋਂ ਮੁਆਫ਼ੀ ਮੰਗਵਾਉਣ ਲਈ ਆਖਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਦਾ ਇਤਿਹਾਸ ਬਿਲਕੁਲ ਵਿਲੱਖਣ ਅਤੇ ਮੌਲਿਕ ਹੈ, ਜਿਸ ਨੂੰ ਸਾਜ਼ਸ਼ ਤਹਿਤ ਰਲਗੱਡ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਸੇ ਵਰਤਾਰੇ ਤਹਿਤ ਹੀ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਕੁਰੂਕਸ਼ੇਤਰ ਦੇ ਉਪ-ਕੁਲਪਤੀ ਨੇ ਇਤਰਾਜ਼ਯੋਗ ਹਰਕਤ ਕੀਤੀ ਗਈ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਗੰਭੀਰ ਜਾਂਚ ਦਾ ਮਾਮਲਾ ਹੈ ਜਿਸ ਪ੍ਰਤੀ ਯੂਨੀਵਰਸਿਟੀ ਦੇ ਚਾਂਸਲਰ ਅਤੇ ਹਰਿਆਣਾ ਦੇ ਰਾਜਪਾਲ ਨੂੰ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ