JALANDHAR WEATHER

ਮਲਾਵੀ ਦੇ ਉਪ ਰਾਸ਼ਟਰਪਤੀ ਸਮੇਤ 9 ਵਿਅਕਤੀਆਂ ਦੀ ਜਹਾਜ਼ ਹਾਦਸੇ ਵਿਚ ਮੌਤ

ਲਿਲੋਂਗਵੇ, 11 ਜੂਨ- ਮਿਲੀ ਜਾਣਕਾਰੀ ਅਨੁਸਾਰ ਪੂਰਬੀ ਅਫ਼ਰੀਕਾ ਦੇ ਦੇਸ਼ ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਚਿਲਿਮਾ ਅਤੇ ਉਸ ਦੀ ਪਤਨੀ ਸਮੇਤ ਨੌਂ ਹੋਰ ਲੋਕਾਂ ਦੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਚਿਕਾਂਗਾਵਾ ਪਹਾੜੀ ਸ਼੍ਰੇਣੀ ਵਿਚ ਵਾਪਰਿਆ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰਸ ਚੱਕਵੇਰਾ ਨੇ ਅੱਜ ਰਾਸ਼ਟਰੀ ਸੋਗ ਦਾ ਘੋਸ਼ਿਤ ਕਰ ਦਿੱਤਾ। ਰਾਸ਼ਟਰਪਤੀ ਅਤੇ ਮੰਤਰੀ ਮੰਡਲ ਦੇ ਦਫ਼ਤਰ ਵਲੋਂ ਜਾਰੀ ਬਿਆਨ ਵਿਚ ਇਹ ਐਲਾਨ ਕੀਤਾ ਗਿਆ। ਰਿਪੋਰਟ ਦੇ ਅਨੁਸਾਰ, ਸੌਲੋਸ ਚਿਲਿਮਾ ਅਤੇ ਜਹਾਜ਼ ਵਿਚ ਸਵਾਰ ਹੋਰ ਲੋਕ ਮਲਾਵੀ ਦੇ ਸਾਬਕਾ ਅਟਾਰਨੀ ਜਨਰਲ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਯਾਤਰਾ ਕਰ ਰਹੇ ਸਨ, ਜਦੋਂ ਉਨ੍ਹਾਂ ਦਾ ਜਹਾਜ਼ ਹੇਠਾਂ ਡਿੱਗ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ