JALANDHAR WEATHER

ਕੀ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹੋਵੇਗੀ ਘਰ ਵਾਪਸੀ?

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)- ਅੱਜ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਚਾਨਕ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਤੇ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਬੰਦ ਕਮਰਾ ਲੰਮੀ ਗੱਲਬਾਤ ਹੋਈ। ਹਾਲਾਂਕਿ ਇਸ ਮੁਲਾਕਾਤ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਇਹ ਕਹਿ ਕੇ ਹੀ ਗੱਲ ਟਾਲ ਦਿੱਤੀ ਕਿ ਇਹ ਸਿਰਫ਼ ਇਕ ਪਰਿਵਾਰਕ ਮੁਲਾਕਾਤ ਸੀ, ਕਿਉਂਕਿ ਉਨ੍ਹਾਂ ਦੇ ਅਰੋੜਾ ਨਾਲ ਪੁਰਾਣੇ ਸੰਬੰਧ ਹਨ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਕੋਈ ਸਿਆਸੀ ਮੰਤਵ ਨਹੀਂ ਹੈ, ਪ੍ਰੰਤੂ ਲੋਕਾਂ ਨੇ ਇਸ ਮਿਲਣੀ ਨੂੰ ਲੈ ਕੇ ਵੱਖ-ਵੱਖ ਕਿਆਸਰਾਈਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ