JALANDHAR WEATHER

ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ ਦੋ ਵਿਅਕਤੀ ਕੀਤੇ ਕਾਬੂ

ਅਟਾਰੀ, (ਅੰਮ੍ਰਿਤਸਰ), 11 ਜੂਨ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲਾਂ ਦੋ 9 ਐਮ.ਐਮ. ਗਲੌਕ ਅਤੇ ਇਕ .30 ਬੋਰ ਦਾ ਪਿਸਤੌਲ ਸਮੇਤ 13 ਜ਼ਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇ.ਏ. 42 ਐਮ. 5357) ਨੂੰ ਵੀ ਜ਼ਬਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ