JALANDHAR WEATHER

ਮਈ 'ਚ ਪ੍ਰਚੂਨ ਮਹਿੰਗਾਈ ਦਰ ਘਟੀ, ਆਮ ਆਦਮੀ ਨੂੰ ਮਿਲੀ ਰਾਹਤ

ਨਵੀਂ ਦਿੱਲੀ,12 ਜੂਨ- ਮਹਿੰਗਾਈ ਦੇ ਮੋਰਚੇ 'ਤੇ ਆਮ ਆਦਮੀ ਨੂੰ ਰਾਹਤ ਮਿਲੀ ਹੈ। ਮਈ ਮਹੀਨੇ ਵਿਚ ਪ੍ਰਚੂਨ ਮਹਿੰਗਾਈ ਦਰ ਵਿਚ ਕਮੀ ਆਈ ਹੈ। ਸਰਕਾਰ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਮਈ 2024 'ਚ ਪ੍ਰਚੂਨ ਮਹਿੰਗਾਈ ਦਰ ਘਟ ਕੇ 4.75 ਫੀਸਦੀ 'ਤੇ ਆ ਗਈ ਹੈ, ਜੋ ਅਪ੍ਰੈਲ 2024 'ਚ 4.83 ਫ਼ੀਸਦੀ ਸੀ। ਇਹ ਹੁਣ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ 2-6 ਪ੍ਰਤੀਸ਼ਤ ਦੀ ਸਵੀਕਾਰਯੋਗ ਸੀਮਾ ਦੇ ਅੰਦਰ ਹੈ। ਖੁਰਾਕੀ ਵਸਤਾਂ ਦੀ ਮਹਿੰਗਾਈ ਵੀ ਥੋੜ੍ਹੀ ਘਟੀ ਹੈ, ਮਈ ਵਿਚ ਇਹ 8.75% ਤੋਂ ਘੱਟ ਕੇ 8.62% 'ਤੇ ਆ ਗਈ ਹੈ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਵੀ ਮਹਿੰਗਾਈ ਦਰ ਹੇਠਾਂ ਆਈ ਹੈ। ਇਹ ਪੇਂਡੂ ਖੇਤਰਾਂ ਵਿਚ 5.43% ਤੋਂ ਘਟ ਕੇ 5.28% ਅਤੇ ਸ਼ਹਿਰੀ ਖੇਤਰਾਂ ਵਿਚ 4.15% ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ