JALANDHAR WEATHER

ਮੁਲਾਜ਼ਮਾਂ ਅਤੇ ਪੈਨਸਨਰਾ ਦੇ ਨਾਲ ਕੀਤੇ ਗਏ ਵਾਅਦਿਆਂ ਨੂੰ ਵਿਸਾਰਨਾ "ਆਪ" ਦੀ ਹਾਰ ਦਾ ਕਾਰਣ ਬਣਿਆ-ਵਾਲੀਆ

ਸੰਗਰੂਰ, 13 ਜੂਨ (ਧੀਰਜ ਪਸ਼ੋਰੀਆ )-ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ, ਮੀਤ ਪ੍ਰਧਾਨ ਗੁਰਮੁਖ ਸਿੰਘ ਬਾਬਾ ਅਤੇ ਜਥੇਬੰਦਕ ਸਕੱਤਰ ਹਰਿੰਦਰਜੀਤ ਸਿੰਘ ਜਸਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ ਸਭਾ ਵਿਚ ਹੋਈ ਵੱਡੀ ਹਾਰ ਦਾ ਕਾਰਨ ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਸਾਲ 2022 ਦੌਰਾਨ ਮੁਲਾਜ਼ਮਾ ਦੇ ਵੱਖ-ਵੱਖ ਵਰਗਾਂ ਨਾਲ ਕੀਤੇ ਗਏ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਾ ਕਰਨਾ ਸਗੋਂ ਵਾਰ-ਵਾਰ ਮੁਲਾਜ਼ਮ ਜਥੇਬੰਦੀਆਂ ਨੂੰ ਮੀਟਿੰਗਾਂ ਦੇ ਕੇ ਮੀਟਿੰਗ ਕਰਨ ਤੋਂ ਭੱਜਣਾ ਅਤੇ ਜੇ ਕਰ ਕੁਝ ਮੀਟਿੰਗਾਂ ਕੀਤੀਆਂ ਵੀ ਉਸ ਵਿਚ ਵੀ ਮੰਗਾਂ ਦਾ ਕੋਈ ਵੀ ਹੱਲ ਨਾ ਕੱਢਣਾ, ਸਿਰਫ਼ ਲਾਰੇ ਲਪੇ ਨਾਲ ਹੀ ਟਾਈਮ ਕੱਢਣਾ ਤੇ ਫੇਰ ਜਦੋਂ ਮੁਲਾਜ਼ਮਾਂ ਦੀਆਂ ਸਮੁੱਚੇ ਜਥੇਬੰਦੀਆਂ ਵਲੋਂ ਮੁਜਾਹਰੇ ਰੈਲੀਆਂ ਰਾਹੀਂ ਆਪਣਾ ਰੋਸ ਦਾ ਦਰਜ ਕਰਵਾਇਆ ਤਾਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਤੇ ਲਾਠੀਆਂ ਵਰਾਈਆਂ ਗਈਆਂ । ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਜਿਨ੍ਹਾਂ ਦਾ ਵਾਅਦਾ 2022 ਦੇ ਵਿਚ ਵਿਧਾਨ ਸਭਾ ਚੋਣਾਂ ਵੇਲੇ ਕੀਤਾ ਸੀ। ਪਰ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਨਾ ਲਿਆ ਜਿਵੇਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ 2022 ਵਿਚ ਕੀਤੇ ਗਏ ਸਾਰੇ ਚੋਣ ਵਾਅਦੇ, ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਕੱਚੇ, ਠੇਕਾ ਅਤੇ ਆਊਟ ਸੋਰਸ ਦੇ ਆਧਾਰਤ ਮੁਲਾਜਮਾਂ ਨੂੰ ਰੈਗੂਲਰ ਨਾ ਕਰਨਾ ਤੇ ਇਨ੍ਹਾਂ ਮੁਲਾਜਮਾਂ ਦਾ ਵੱਡੇ ਪੱਧਰ ਤੇ ਆਰਥਿਕ ਸੋਸਣ ਕਰਨਾ, ਜਨਵਰੀ 2004 ਤੋਂ ਬਾਅਦ ਭਰਤੀ ਸਾਰੇ ਮੁਲਾਜਮਾਂ ਲਈ ਅਸਲ ਰੂਪ ਵਿਚ ਪੁਰਾਣੀ ਪੈਨਸਨ ਸਕੀਮ ਬਹਾਲ ਨਾ ਕਰਨਾ ਇਸ ਪਾਰਟੀ ਦੀ ਹਾਰ ਦਾ ਕਾਰਣ ਬਣਿਆ । ਅਧਿਆਪਕ ਦਲ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਨਿਪਟਾਰਾ ਜਲਦੀ ਨਾ ਕੀਤਾ ਤਾਂ ਪੰਜਾਬ ਦੀਆਂ ਬਰੂਹਾਂ ਤੇ ਖੜੀਆਂ ਪੰਜ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਚੱਥੇਵਾਲ, ਡੇਰਾ ਬਾਬਾ ਨਾਨਕ ਅਤੇ ਜਲੰਧਰ ਪੱਛਮੀ ਦੀਆਂ ਜਿਮਨੀ ਚੋਣਾਂ ਦੋਰਾਨ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮਾ ਦੀ ਕਚਹਿਰੀ ਵਿਚ ਪੇਸ ਹੋ ਕੇ ਹਿਸਾਬ ਕਿਤਾਬ ਦੇਣਾ ਪਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ