JALANDHAR WEATHER

ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਆਦਮਪੁਰ ਹਵਾਈ ਅੱਡੇ ਸੰਬੰਧੀ ਲਿਖਿਆ ਪੱਤਰ

ਚੰਡੀਗੜ੍ਹ, 13 ਜੂਨ- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਸ ਸੰਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਲਿਖਿਆ ਕਿ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਹਾਲ ਹੀ ਦੇ ਜਨਤਕ ਸੰਬੋਧਨ ਦੇ ਸੰਬੰਧ ਵਿਚ ਇਕ ਫਾਲੋ-ਅੱਪ ਪੱਤਰ ਵਿਚ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਹਵਾਈ ਅੱਡਾ ਰੱਖਣ ਅਤੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਮੰਦਰ ਦੇ ਪੁਨਰ ਨਿਰਮਾਣ ਅਤੇ ਮੁਰੰਮਤ ਦੌਰਾਨ ਉਸ ਦੇ ਚਾਰੋਂ ਪਾਸੇ ਇਕ ਢੁੱਕਵਾਂ ਬਗੀਚਾ ਬਣਾਉਣ ਬਾਰੇ ਲਿਖਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ