JALANDHAR WEATHER

ਜੀ-7 ਸਿਖ਼ਰ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ

ਨਵੀਂ ਦਿੱਲੀ, 15 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਟਲੀ ਦਾ ਆਪਣਾ ਇਕ ਦਿਨਾ ਦੌਰਾ ਪੂਰਾ ਕਰਕੇ ਭਾਰਤ ਲਈ ਰਵਾਨਾ ਹੋ ਗਏ। ਇਸ ਦੌਰੇ ਦੌਰਾਨ ਉਨ੍ਹਾਂ ਨੇ ਜੀ-7 ਸਿਖਰ ਸੰਮੇਲਨ ’ਚ ਸ਼ਿਰਕਤ ਕੀਤੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਪੋਪ ਫਰਾਂਸਿਸ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਬੈਠਕ ਕੀਤੀ। ਇਟਲੀ ਦੇ ਅਪੁਲੀਆ ਖ਼ੇਤਰ ਵਿਚ ਜੀ-7 ਸਿਖ਼ਰ ਸੰਮੇਲਨ ਦੇ ਆਊਟਰੀਚ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਤਕਨੀਕ ਵਿਚ ਕਿਸੇ ਵੀ ਇਕ ਦੇ ਅਧਿਕਾਰ ਨੂੰ ਖ਼ਤਮ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਇਕ ਸਮਾਵੇਸ਼ੀ ਸਮਾਜ ਦੀ ਨੀਂਹ ਰੱਖਣ ਲਈ ਇਸ ਨੂੰ ਰਚਨਾਤਮਕ ਬਣਾਇਆ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਆਰਟੀਫ਼ੀਸ਼ੀਅਲ ਇੰਟੈਲੀਜੈਂਸ ’ਤੇ ਰਾਸ਼ਟਰੀ ਰਣਨੀਤੀ ਤਿਆਰ ਕਰਨ ਵਾਲੇ ਪਹਿਲੇ ਕੁਝ ਦੇਸ਼ਾਂ ’ਚੋਂ ਇਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ