JALANDHAR WEATHER

ਨੌਜਵਾਨ ਪਾਸੋਂ ਪੁਲਿਸ ਨੇ ਪੰਜ ਕਿਲੋ ਚੂਰਾ ਪੋਸਤ ਕੀਤਾ ਬਰਾਮਦ

ਸੰਗਤ ਮੰਡੀ, 15 ਜੂਨ (ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਬਠਿੰਡਾ ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੇ ਇਕ ਪੈਦਲ ਤੁਰੇ ਆ ਰਹੇ ਨੌਜਵਾਨ ਪਾਸੋਂ ਪੰਜ ਕਿਲੋ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ.ਐਸ. ਆਈ. ਮੁਖਤਿਆਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਵਲੋਂ ਸ਼ੱਕ ਪੈਣ ’ਤੇ ਤੁਰੇ ਆਉਂਦੇ ਵਿਅਕਤੀ ਨੂੰ ਰੋਕ ਕੇ ਉਸ ਦੇ ਗੱਟੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਪੰਜ ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਹੈ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਜਗਸੀਰ ਸਿੰਘ ਪੁੱਤਰ ਲੱਡੂ ਰਾਮ ਵਾਸੀ ਪਿੰਡ ਘੁੱਦਾ ਦੇ ਤੌਰ ਤੇ ਹੋਈ ਹੈ, ਜਿਸ ਦੇ ਖ਼ਿਲਾਫ਼ ਥਾਣਾ ਨੰਦਗੜ੍ਹ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਤਫ਼ਤੀਸ਼ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ