JALANDHAR WEATHER

ਢਿਲਵਾਂ ਸਮੇਤ ਆਸ ਪਾਸ ਦੇ ਖ਼ੇਤਰ 'ਚ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ

ਢਿਲਵਾਂ, 15 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸੂਬਾ ਸਰਕਾਰ ਦੇ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਬਲਾਕ ਢਿਲਵਾਂ ਵਿਚ ਅੱਜ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ। ਦੱਸਣਯੋਗ ਹੈ ਕਿ ਸਰਕਾਰ ਵਲੋਂ ਉਕਤ ਜ਼ਿਲ੍ਹੇ 'ਚ 15 ਜੂਨ ਤੋਂ ਝੋਨੇ ਦੀ ਲਵਾਈ ਲਈ ਮਿਤੀ ਨਿਰਧਾਰਿਤ ਕੀਤੀ ਗਈ ਸੀ ਤੇ ਉਸ ਅਨੁਸਾਰ ਹੀ ਅੱਜ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਈ ਹੈ। ਜਿਕਰਯੋਗ ਹੈ ਕਿ ਲੇਬਰ ਦੀ ਕਮੀ ਦੇ ਕਾਰਨ ਅੱਜ ਝੋਨੇ ਦੀ ਲਵਾਈ ਦੇ ਪਹਿਲੇ ਦਿਨ ਇਸ ਖ਼ੇਤਰ 'ਚ ਸੁਸਤ ਰਫ਼ਤਾਰ ਨਾਲ ਸ਼ੁਰੂਆਤ ਹੋਈ ਹੈ ਜਿਸ ਵਿਚ ਆਉਂਦੇ ਦਿਨਾਂ ਦੌਰਾਨ ਤੇਜੀ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ