ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ 8 ਨਕਸਲੀ ਢੇਰ
ਰਾਏਪੁਰ, 15 ਜੂਨ- ਛੱਤੀਸਗੜ੍ਹ ਦੇ ਅਬੂਝਮਰਹ ’ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਹੁਣ ਤੱਕ ਕੁੱਲ 8 ਨਕਸਲੀ ਮਾਰੇ ਗਏ ਹਨ। ਇਹ ਜਾਣਕਾਰੀ ਪੁਲਿਸ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡਿਊਟੀ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ ਦੋ ਜ਼ਖ਼ਮੀ ਹੋ ਗਏ ਹਨ।