JALANDHAR WEATHER

ਭਾਜਪਾ ਨੇ ਕੀਤਾ ਬਿਹਤਰ ਪ੍ਰਦਰਸ਼ਨ, ਪਰ ਇਹ ਕਾਫ਼ੀ ਨਹੀਂ- ਸੁਨੀਲ ਜਾਖੜ

ਚੰਡੀਗੜ੍ਹ, 15 ਜੂਨ- ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਨੇ ਇਸ ਵਾਰ ਬਿਹਤਰ ਪ੍ਰਦਰਸ਼ਨ ਕੀਤਾ ਹੈ, ਪਰ ਬਿਹਤਰ ਪ੍ਰਦਰਸ਼ਨ ਕਰਨਾ ਹੀ ਕਾਫ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟ ਸ਼ੇਅਰ ਵੱਧਣ ’ਤੇ ਅਸੀਂ ਲੋਕਾਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਮੁਤਾਬਿਕ ਨਹੀਂ ਆਏ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਹੀ ਪੰਜਾਬ ਵਿਚ ਵਿਰੋਧੀ ਧਿਰ ਦੇ ਰੂਪ ਵਿਚ ਆਉਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਪੰਜਾਬ ਨਾਲ ਸੰਬੰਧਿਤ ਸਾਰੇ ਮੁੱਦੇ ਸੰਸਦ ਵਿਚ ਚੁੱਕਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ