JALANDHAR WEATHER

ਉਤਰਾਖ਼ੰਡ ਹਾਦਸਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਤਾਇਆ ਦੁੱਖ

ਨਵੀਂ ਦਿੱਲੀ, 15 ਜੂਨ- ਉਤਰਾਖ਼ੰਡ ਵਿਖੇ ਵਾਪਰੇ ਹਾਦਸੇ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਉਤਰਾਖੰਡ ਦੇ ਰੁਦਰਪ੍ਰਯਾਗ ਵਿਚ ਸੜਕ ਹਾਦਸੇ ਦੀ ਦੁਖਦਾਈ ਖ਼ਬਰ ਮਿਲੀ। ਇਸ ਹਾਦਸੇ ਵਿਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਅਤੇ ਐਸ.ਡੀ.ਆਰ.ਐਫ਼. ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜ ਵਿਚ ਲੱਗੀਆਂ ਹੋਈਆਂ ਹਨ ਅਤੇ ਜ਼ਖ਼ਮੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ