ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ
![](/cmsimages/20240615/4547964__gggg 1.jpg)
ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)-ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਪੁਲਿਸ ਕਮਿਸ਼ਨਰ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਸਮੇਂ ਸ਼ਹਿਰ ਦੇ ਸਿੱਖ ਸਰੋਕਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੇ ਸ਼ਰਧਾਲੂਆਂ ਨਾਲ ਜੁੜੇ ਮਾਮਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਪੁਲਿਸ ਕਮਿਸ਼ਨਰ ਵਜੋਂ ਰਣਜੀਤ ਸਿੰਘ ਸੇਵਾ ਭਾਵਨਾ ਨਾਲ ਕਾਰਜ ਕਰਨਗੇ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਦੇ ਸੇਵਾ ਕਾਲ ਵਿਚ ਵਿਸ਼ੇਸ਼ ਅਹਿਮੀਅਤ ਵਾਲਾ ਹੈ ਅਤੇ ਉਹ ਵਿਸ਼ੇਸ਼ ਤੌਰ 'ਤੇ ਇੱਥੋਂ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਸੇਵਾਵਾਂ ਦੇਣ ਲਈ ਯਤਨਸ਼ੀਲ ਰਹਿਣਗੇ। ਇਸ ਦੌਰਾਨ ਐਡਵੋਕੇਟ ਧਾਮੀ ਨੇ ਪੁਲਿਸ ਕਮਿਸ਼ਨਰ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ।