JALANDHAR WEATHER

ਅਲ-ਮੁਸਤਫਾ ਇੰਟਰਨੈਸ਼ਨਲ 'ਵਰਸਿਟੀ ਈਰਾਨ ਦੇ ਉਪ ਕੁਲਪਤੀ ਡਾ. ਰਜ਼ਾ ਸੇਕਰੀ ਨੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 15 ਜੂਨ ( ਜਸਵੰਤ ਸਿੰਘ ਜੱਸ) -ਅਲ-ਮੁਸਤਫਾ ਇੰਟਰਨੈਸ਼ਨਲ ਯੂਨੀਵਰਸਿਟੀ ਈਰਾਨ ਦੇ ਉਪ ਕੁਲਪਤੀ ਡਾ.ਰਜਾ ਸੇਕਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਗੁਰਮੁਖੀ ਪੰਜਾਬੀ ਬੋਲੀ ਅਤੇ ਫ਼ਾਰਸੀ ਭਾਸ਼ਾ ਵਿਚ ਆਪਸੀ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ।ਇਸ ਮੌਕੇ ਵਿਰਾਸਤ ਸਿੱਖ ਇਜ਼ਮ ਟਰੱਸਟ ਦੇ ਚੇਅਰਮੈਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰੰਬੰਧਕ ਕਮੇਟੀ ਦੇ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਕਨਵੀਨਰ ਰਜਿੰਦਰ ਸਿੰਘ ਵਿਰਾਸਤ ਵੀ ਮੌਜੂਦ ਸਨ।ਉਪ ਕੁਲਪਤੀ ਡਾ. ਸੇਕਰੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਦੌਰਾਨ ਈਰਾਨ ਯੂਨੀਵਰਸਿਟੀ ਦੇ ਪਾਠਕ੍ਰਮ ਵਿਚ ਵੀ ਗੁਰਮੁਖੀ ਪੰਜਾਬੀ ਬੋਲੀ ਨੂੰ ਸਨਮਾਨਯੋਗ ਸਥਾਨ ਦੇਣ ਦਾ ਵਾਅਦਾ ਕੀਤਾ। ਜਥੇਦਾਰ ਨੇ ਗੁਰਬਾਣੀ, ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਵਿਚ ਫ਼ਾਰਸੀ ਬੋਲੀ ਦੀ ਵਰਤੋਂ ਦੇ ਸੰਬੰਧ ਵਿਚ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਜ਼ਫਰਨਾਮਾ ਫ਼ਾਰਸੀ ਬੋਲੀ ਦੀ ਇਕ ਸ਼ਾਹਕਾਰ ਰਚਨਾ ਹੈ, ਜਿਸ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਅੱਜ ਵੀ ਫ਼ਾਰਸੀ ਅਤੇ ਗੁਰਮੁਖੀ ਪੰਜਾਬੀ ਬੋਲੀ ਨੂੰ ਆਪਸ ਵਿਚ ਨੇੜੇ ਲਿਆਉਣ ਦੀ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ