JALANDHAR WEATHER

ਉਤਰਾਖੰਡ 'ਚ ਹੋਏ ਹਾਦਸੇ 'ਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ-ਪ੍ਰਧਾਨ ਮੰਤਰੀ

ਉਤਰਾਖੰਡ, 15 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਹੈ ਕਿ ਉਤਰਾਖੰਡ ਦੇ ਰੁਦਰਪ੍ਰਯਾਗ ਵਿਚ ਵਾਪਰਿਆ ਸੜਕ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ 'ਚ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ 'ਚ ਲੱਗਾ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਹਰੇਕ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਪੀ. ਐਮ.ਐਨ.ਆਰ.ਐਫ ਵਲੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ ਅੱਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ