ਅੰਮ੍ਰਿਤਸਰ ਜ਼ਿਲ੍ਹੇ ਦੇ 2 ਸਕੇ ਭਰਾਵਾਂ ਨਾਲ ਕੁੱਟਮਾਰ ਮਾਮਲੇ 'ਚ ਬਿਕਰਮ ਸਿਂਘ ਮਜੀਠੀਆ ਉਨ੍ਹਾਂ ਨੂੰ ਮਿਲਣ ਅਤੇ ਹਾਲ ਚਾਲ ਜਾਨਣ ਲਈ ਪਹੁੰਚੇ
![](/cmsimages/20240615/4547977__gggg 1.jpg)
![](/cmsimages/20240615/4547977__gggg.jpg)
![](/cmsimages/20240615/4547977__gggg1.jpg)
ਅੰਮ੍ਰਿਤਸਰ, 15 ਜੂਨ-ਸਪੇਨ ਤੋਂ ਆਏ ਪੰਜਾਬੀ ਨੌਜਵਾਨ ਕੰਵਲਜੀਤ ਸਿੰਘ ਤੇ ਉਸਦੀ ਸਪੈਨਿਸ਼ ਮੂਲ ਦੀ ਪਤਨੀ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿਚ ਸਥਾਨਕ ਲੋਕਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਬਿਕਰਮ ਸਿਂਘ ਮਜੀਠੀਆ ਨੇ ਇਸ ਦਾ ਸਖ਼ਤ ਨਿਖੇਧੀ ਕੀਤਾ। ਉਨ੍ਹਾਂ ਕਿਹਾ ਕਿ ਫਿਲਮੀ ਅਦਾਕਾਰਾ ਤੇ ਹੁਣ ਐਮ.ਪੀ. ਬਣੇ ਕੰਗਣਾ ਰਣੌਤ ਵਲੋਂ ਪੰਜਾਬੀਆਂ ਕੀਤੀਆਂ ਬਿਆਨਬਾਜ਼ੀ ਦਾ ਹੀ ਇਹ ਅਸਰ ਹੈ ਕਿ ਹਿਮਾਚਲੀ ਲੋਕ ਪੰਜਾਬੀ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਹੁਣ ਇਹ ਜੋੜਾ ਪੰਜਾਬੀਆਂ ਨੂੰ ਅਪੀਲ ਕਰ ਰਿਹਾ ਹੈ ਕਿ ਉਹ ਹਿਮਾਚਲ ਪ੍ਰਦੇਸ਼ ਘੁੰਮਣ ਨਾ ਜਾਣ ਕਿਉਂਕਿ ਉਥੇ ਦੇ ਲੋਕਾਂ ਦੇ ਮਨਾਂ ਵਿਚ ਪੰਜਾਬੀਆਂ ਪ੍ਰਤੀ ਨਫਰਤ ਫੈਲ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਚਿੰਤਾਜਨਕ ਵਰਤਾਰਾ ਹੈ, ਇਸ ਪ੍ਰਤੀ ਸਾਰਿਆਂ ਨੂੰ ਖਾਸ ਤੌਰ ’ਤੇ ਕੇਂਦਰ ਸਰਕਾਰ ਤੇ ਭਾਜਪਾ ਲੀਡਰਸ਼ਿਪ ਨੂੰ ਸੋਚਣ ਦੀ ਲੋੜ ਹੈ ਕਿ ਕੰਗਣਾ ਦੀ ਜ਼ਹਿਰੀਲੀ ਬਿਆਨਬਾਜ਼ੀ ਕੀ ਰੰਗ ਲਿਆ ਰਹੀ ਹੈ।