JALANDHAR WEATHER

ਪਾਕਿਸਤਾਨ ਤੋਂ ਆਈ 5 ਕਰੋੜ ਦੀ ਹੈਰੋਇਨ ਅਤੇ ਇਕ ਡਰੋਨ ਪੁਲਿਸ ਥਾਣਾ ਘਰਿੰਡਾ ਨੇ ਕੀਤੀ ਬਰਾਮਦ

ਅਟਾਰੀ, 15 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਡੀ.ਐਸ.ਪੀ ਅਟਾਰੀ ਸੁਖਜਿੰਦਰ ਸਿੰਘ ਥਾਪਰ ਅਤੇ ਪੁਲਿਸ ਥਾਣਾ ਘਰਿੰਡਾ ਦੇ ਐਸ.ਐਚ.ਓ. ਅਰਜਨ ਕੁਮਾਰ ਨੇ ਗੁਪਤ ਸੂਚਨਾ ਦੇ ਆਧਾਰ ਤੇ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਤਲਾਸ਼ੀ ਅਭਿਆਨ ਚਲਾਇਆ ਤਾਂ ਖੇਤਾਂ ਵਿਚੋਂ ਇਕ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਈ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਪੰਜ ਕਰੋੜ ਰੁਪਏ ਕੀਮਤ ਬਣਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸ੍ਰੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਚ ਆਪਰੇਸ਼ਨ ਚਲਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ