JALANDHAR WEATHER

ਸਬ-ਇੰਸਪੈਕਟਰ ਪਿਆਰਾ ਸਿੰਘ ਨੇ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

 ਮਲੇਰਕੋਟਲਾ, 15 ਜੂਨ (ਮੁਹੰਮਦ ਹਨੀਫ਼ ਥਿੰਦ) - ਪਿਛਲੇ ਲੰਬੇ ਸਮੇਂ ਤੋਂ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਬਤੌਰ ਥਾਣਾ ਮੁਖੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਇੰਸਪੈਕਟਰ ਸਾਹਿਬ ਸਿੰਘ ਦਾ ਤਬਾਦਲਾ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੀ ਥਾਂ 'ਤੇ ਸਬ-ਇੰਸਪੈਕਟਰ ਪਿਆਰਾ ਸਿੰਘ ਨੂੰ ਥਾਣਾ ਸਿਟੀ-1 ਮਲੇਰਕੋਟਲਾ ਦਾ ਇੰਚਾਰਜ਼ ਲਗਾਇਆ ਗਿਆ ਹੈ। ਸਬ-ਇੰਸਪੈਕਟਰ ਪਿਆਰਾ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ, ਗੁੰਡਾਗਰਦੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ