JALANDHAR WEATHER

ਗੁਰੂਹਰਸਹਾਏ ਪੁਲਿਸ ਨੇ ਨਸ਼ਾ ਸਮਗਲਰਾਂ ਦੇ ਘਰ ਕੀਤੀ ਛਾਪੇਮਾਰੀ

ਗੁਰੂ ਹਰ ਸਹਾਇ, 16 ਜੂਨ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਫਿਰੋਜਪੁਰ ਦੇ ਐਸ.ਐਸ.ਪੀ ਮੈਡਮ ਸੋਮਿਆ ਮਿਸ਼ਰਾ ਦੇ ਦਿਸ਼ਾ ਨਿਰਦੇਸ਼ ਤਹਿਤ ਗੁਰੂ ਹਰ ਸਹਾਇ ਦੇ ਡੀ.ਐਸ.ਪੀ. ਅਤੁਲ ਸੋਨੀ ਦੀ ਅਗਵਾਈ ਹੇਠ ਅੱਜ ਗੁਰੂਹਰਸਹਾਏ ਪੁਲਿਸ ਵਲੋਂ ਇਲਾਕੇ ਵਿਚ ਵਿਕ ਰਹੇ ਨਸ਼ੇ ਨੂੰ ਠੱਲ ਪਾਉਣ ਦੇ ਲਈ ਅਤੇ ਮਾੜੇ ਅਨਸਰਾਂ ਤੇ ਨਕੇਲ ਕਸਨ ਦੇ ਲਈ ਡੀ.ਐਸ.ਪੀ ਅਤੁਲ ਸੋਨੀ ਨੇ ਥਾਣਾ ਮੁਖੀ ਗੁਰੂਹਰਸਹਾਏ ਉਪਕਾਰ ਸਿੰਘ ਤੇ ਹੋਰ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਅੱਜ ਗੁਰੂ ਹਰ ਸਹਾਇ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਨਸ਼ੇ ਦਾ ਕਾਰੋਬਾਰ ਕਰਦੇ ਕਈ ਲੋਕਾਂ ਨੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਅਤੁਲ ਸੋਨੀ ਨੇ ਦੱਸਿਆ ਕਿ ਉਚ ਅਧਿਕਾਰੀਆਂ ਦੀ ਹਦਾਇਤਾਂ ਅਨੁਸਾਰ ਇਲਾਕੇ ਵਿਚ ਨਸ਼ੇ ਨੂੰ ਖ਼ਤਮ ਕਰਨ ਦੇ ਲਈ ਉਨ੍ਹਾਂ ਵਲੋਂ ਲਗਾਤਾਰ ਹੀ ਸ਼ੱਕੀ ਵਿਅਕਤੀਆਂ ਦੇ ਘਰਾਂ ਵਿਚ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਅੱਜ ਉਨ੍ਹਾਂ ਵਲੋਂ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗੁਰੂਹਰਸਹਾਏ ਹਲਕੇ ਦੇ ਪਿੰਡ ਸੋਹਣ ਗੜ ਰੱਤੇ ਵਾਲਾ,ਬਸਤੀ ਗੁਰੂ ਕਰਮ ਸਿੰਘ ਵਾਲਾ ਅਤੇ ਹੋਰ ਵੱਖ ਵੱਖ ਪਿੰਡਾਂ ਵਿਚ ਛਾਪੇਮਾਰੀ ਕਰਕੇ ਨਸ਼ੇ ਦਾ ਕਾਰੋਬਾਰ ਕਰਦੇ ਨਸ਼ਾ ਸਮਗਲਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ